• ਸਾਈਟ ਮੈਪ
  • Accessibility Links
  • ਪੰਜਾਬੀ
Close

ਡੇਅਰੀ ਉਦਮ ਸਿਖਲਾਈ ਕੋਰਸ ਲਈ ਕੌਂਸਲਿੰਗ 9 ਨਵੰਬਰ ਤੋਂ

09/11/2018 - 09/11/2018

ਡੇਅਰੀ ਉਦਮ ਸਿਖਲਾਈ ਕੋਰਸ ਲਈ ਕੌਂਸਲਿੰਗ 9 ਨਵੰਬਰ 2018 ਨੂੰ ਡੇਅਰੀ ਸਿਖਲਾਈ ਕੇਂਦਰ ਫਗਵਾੜਾ ਵਿਖੇ ਸਵੇਰੇ 10 ਵਜੇ ਕੀਤੀ ਜਾ ਰਹੀ ਹੈ।

ਡੇਅਰੀ ਉਦਮ ਸਿਖਲਾਈ ਕੋਰਸ ਲਈ ਜ਼ਿਲਾ ਹੁਸ਼ਿਆਰਪੁਰ ਦੇ ਚਾਹਵਾਨ ਉਮੀਦਵਾਰ ਜੋ ਘੱਟੋ-ਘੱਟ ਦਸਵੀਂ ਪਾਸ ਹੋਵੇ ਅਤੇ ਉਸਦੀ ਉਮਰ 18 ਸਾਲ ਤੋਂ 45 ਸਾਲ ਦੇ ਦਰਮਿਆਨ ਹੋਣੀ ਚਾਹੀਦੀ ਹੈ। ਇਸ ਤੋਂ ਇਲਾਵਾ ਉਹ ਪੇਂਡੂ ਖੇਤਰ ਨਾਲ ਸਬੰਧਿਤ ਹੋਵੇ ਅਤੇ ਉਸ ਨੇ ਪਹਿਲਾਂ ਘੱਟੋ-ਘੱਟ 5 ਦੁਧਾਰੂ ਪਸ਼ੂ ਰੱਖੇ ਹੋਣੇ ਚਾਹੀਦੇ ਹਨ। ਚਾਹਵਾਨ ਉਮੀਦਵਾਰ 100 ਰੁਪਏ ਦਾ ਪ੍ਰਾਸਪੈਕਟ ਦਫ਼ਤਰ ਡਿਪਟੀ ਡਾਇਰੈਕਟਰ ਡੇਅਰੀ ਕਮਰਾ ਨੰਬਰ 439 ਚੌਥੀ ਮੰਜ਼ਿਲ ਜ਼ਿਲਾ ਪ੍ਰਬੰਧਕੀ ਕੰਪਲੈਕਸ ਤੋਂ ਪ੍ਰਾਪਤ ਕਰਕੇ ਮੁਕੰਮਲ ਕਰਨ ਤੋਂ ਬਾਅਦ ਇਸ ਕੌਂਸਲਿੰਗ ਵਿੱਚ ਭਾਗ ਲੈ ਸਕਦੇ ਹਨ।