Close

ਪ੍ਰੀ-ਰਿਕਰੂਟਮੈਂਟ ਟਰੇਨਿੰਗ ਕੇਡਰ 30 ਜੁਲਾਈ ਤੋਂ ਸ਼ੁਰੂ

30/07/2018 - 31/08/2018
ਜਿਲਾ ਰੱਖਿਆ ਸੇਵਾਵਾਂ ਦਫਤਰ ਹੁਸ਼ਿਆਰਪੁਰ

ਪੰਜਾਬ ਸਰਕਾਰ ਦੇ ਉਲੀਕੇ ਗਏ ਪ੍ਰੋਗਰਾਮ ਤਹਿਤ ਰਾਜ ਦੇ ਹਰ ਵਰਗ ਦੇ ਨੌਜਵਾਨਾਂ ਲਈ ਜ਼ਿਲ੍ਹਾ ਰੱਖਿਆ ਸੇਵਾਵਾਂ ਭਲਾਈ ਦਫ਼ਤਰ ਹੁਸ਼ਿਆਰਪੁਰ ਵਿਖੇ ਇਕ ਪ੍ਰੀ-ਰਿਕਰੂਟਮੈਂਟ ਟਰੇਨਿੰਗ ਕੇਡਰ 30 ਜੁਲਾਈ 2018 ਤੋਂ ਸ਼ੁਰੂ ਹੋ ਰਿਹਾ ਹੈ, ਜਿਸ ਵਿੱਚ ਨੌਜਵਾਨਾਂ ਨੂੰ ਆਰਮੀ, ਨੇਵੀ, ਏਅਰ ਫੋਰਸ ਤੋਂ ਇਲਾਵਾ ਬੀ.ਐਸ.ਐਫ., ਸੀ.ਆਰ.ਪੀ.ਐਫ., ਆਈ.ਟੀ.ਬੀ.ਪੀ., ਸੀ.ਆਈ.ਐਸ.ਐਫ. ਅਤੇ ਪੰਜਾਬ ਪੁਲਿਸ ਵਿੱਚ ਭਰਤੀ ਹੋਣ ਦੀ ਟਰੇਨਿੰਗ ਦਿੱਤੀ ਜਾਵੇਗੀ।

ਚਾਹਵਾਨ ਉਮੀਦਵਾਰ ਆਪਣੇ ਅਸਲ ਵਿਦਿਅਕ ਯੋਗਤਾ ਸਰਟੀਫਿਕੇਟ, ਉਮਰ ਦਾ ਸਬੂਤ, ਐਸ.ਸੀ./ਐਸ.ਟੀ. ਸਰਟੀਫਿਕੇਟ, ਰਿਹਾਇਸ਼ੀ ਸਰਟੀਫਿਕੇਟ ਅਤੇ ਸਾਬਕਾ ਸੈਨਿਕ ਦੇ ਆਸ਼ਰਿਤ ਹੋਣ ਦੀ ਸੂਰਤ ਵਿੱਚ ਡਿਸਚਾਰਜ ਬੁੱਕ ਜਾਂ ਰਿਲੇਸ਼ਨਸ਼ਿਪ ਦੀ ਸਰਟੀਫਿਕੇਟ ਦੀ ਕਾਪੀ ਨਾਲ ਲੈ ਕੇ ਆਉਣ ਅਤੇ ਆਪਣਾ ਨਾਂ ਰਜਿਸਟਰ ਕਰਵਾਉਣ।